ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
TSK
TSK · ਯੂਹੰਨਾ 8:53
Treasury of Scripture Knowledge references in ਪੰਜਾਬੀ IRV.
‹ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।›
ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
‹ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।›
ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ‹ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ।› ਇਹ ਮਨੁੱਖ ਦਾ ਪੁੱਤਰ ਕੌਣ ਹੈ?”
ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
¶ ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।