TSK

TSK · ਯੂਹੰਨਾ 9:16

Treasury of Scripture Knowledge references in ਪੰਜਾਬੀ IRV.

Back to passage

¶ ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।

‹ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।›

ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”

ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”

ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।

‹ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।›