TSK

TSK · ਯੂਹੰਨਾ 9:34

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।

ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।

ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?

ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।

ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!

ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!

‹ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।›

ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।

ਕਿ ‹ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।›

‹ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।›

‹ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।”› ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”

ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।

ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”

ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।

ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!

¶ ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।