ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
TSK
TSK · ਯੂਨਾ 2:10
Treasury of Scripture Knowledge references in ਪੰਜਾਬੀ IRV.
¶ ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।
¶ ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।
ਉਹ ਨੇ ਉਨ੍ਹਾਂ ਨੂੰ ਆਖਿਆ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?› ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।