TSK

TSK · ਯੂਨਾ 2:4

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।

ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।

ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।

ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।

ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।

¶ ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ।

¶ ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ।

¶ ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!

ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!