TSK

TSK · ਯੂਨਾ 3:8

Treasury of Scripture Knowledge references in ਪੰਜਾਬੀ IRV.

Back to passage

ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,

¶ ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।

ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।

ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।

ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।

ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।