TSK

TSK · ਯਹੋਸ਼ੁ 21:1

Treasury of Scripture Knowledge references in ਪੰਜਾਬੀ IRV.

Back to passage

ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਫ਼ੀਨਹਾਸ ਨੂੰ ਜਣੀ। ਇਹ ਲੇਵੀਆਂ ਦੇ ਪੁਰਖਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।

¶ ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,

¶ ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।

¶ ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।