TSK

TSK · ਯਹੋਸ਼ੁ 21:45

Treasury of Scripture Knowledge references in ਪੰਜਾਬੀ IRV.

Back to passage

ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

¶ ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।

ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।

ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।

¶ ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।

ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।

ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।