TSK

TSK · ਨਿਆਂਈ 3:21

Treasury of Scripture Knowledge references in ਪੰਜਾਬੀ IRV.

Back to passage

ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।

ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।

ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ।