TSK

TSK · ਨਿਆਂਈ 7:21

Treasury of Scripture Knowledge references in ਪੰਜਾਬੀ IRV.

Back to passage

ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।

ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।

ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ।

ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ

ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।

¶ ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,