ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
TSK
TSK · ਲੇਵੀਆਂ 13:2
Treasury of Scripture Knowledge references in ਪੰਜਾਬੀ IRV.
ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ।
ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
¶ ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
ਯਹੋਵਾਹ ਤੁਹਾਨੂੰ ਮਿਸਰੀ ਫੋੜਿਆਂ, ਬਵਾਸੀਰ, ਦੱਦਰੀ ਅਤੇ ਖਾਰਸ਼ ਨਾਲ ਅਜਿਹਾ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਹੀਂ ਹੋ ਸਕੋਗੇ।
¶ ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।
ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ
ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।
ਫਿਰ ਯਿਸੂ ਨੇ ਉਸ ਨੂੰ ਆਖਿਆ, ‹ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।›
ਤਦ ਉਸ ਨੇ ਹੁਕਮ ਕੀਤਾ ਕਿ ‹ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।›