TSK

TSK · ਲੇਵੀਆਂ 13:46

Treasury of Scripture Knowledge references in ਪੰਜਾਬੀ IRV.

Back to passage

ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,

¶ ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”

ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ

¶ ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!

ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।

¶ ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ।

ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।

ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।

‹ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।›