¶ ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
TSK
TSK · ਲੇਵੀਆਂ 14:21
Treasury of Scripture Knowledge references in ਪੰਜਾਬੀ IRV.
¶ ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।
ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
¶ ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ‹ਧੰਨ ਹੋ ਤੁਸੀਂ ਜਿਹੜੇ ਗਰੀਬ ਹੋ› ‹ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।›
ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?