ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
TSK
TSK · ਲੇਵੀਆਂ 16:21
Treasury of Scripture Knowledge references in ਪੰਜਾਬੀ IRV.
¶ ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।
ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।