ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।
TSK
TSK · ਲੇਵੀਆਂ 19:13
Treasury of Scripture Knowledge references in ਪੰਜਾਬੀ IRV.
ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।
ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।
ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।
¶ ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ।
ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ
ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।
‹ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।›
ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।