TSK

TSK · ਲੇਵੀਆਂ 2:9

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”

ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।

ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

¶ ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।

ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।