TSK

TSK · ਲੇਵੀਆਂ 20:13

Treasury of Scripture Knowledge references in ਪੰਜਾਬੀ IRV.

Back to passage

ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।

¶ ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ।

¶ ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।

ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।