TSK

TSK · ਲੇਵੀਆਂ 21:10

Treasury of Scripture Knowledge references in ਪੰਜਾਬੀ IRV.

Back to passage

ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।

ਪਵਿੱਤਰ ਬਸਤ੍ਰ ਜਿਹੜੇ ਹਾਰੂਨ ਦੇ ਹਨ ਉਸ ਦੇ ਮਗਰੋਂ ਉਸ ਦੇ ਪੁੱਤਰਾਂ ਦੇ ਹੋਣਗੇ। ਉਨ੍ਹਾਂ ਦੇ ਵਿੱਚ ਉਹ ਮਸਹ ਕੀਤੇ ਜਾਣ ਅਤੇ ਥਾਪੇ ਜਾਣ।

ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।

ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।

ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।

ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।

ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।

ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।