ਲੇਵੀਆਂ 3:16
TSK
ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।
TSK
Treasury of Scripture Knowledge references in ਪੰਜਾਬੀ IRV.
ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।
ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।
ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,