TSK

TSK · ਲੇਵੀਆਂ 21:22

Treasury of Scripture Knowledge references in ਪੰਜਾਬੀ IRV.

Back to passage

ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।

ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।

¶ ਦੋਸ਼ ਬਲੀ ਦੀ ਭੇਟ ਦੀ ਬਿਧੀ ਇਹ ਹੈ: ਉਹ ਅੱਤ ਪਵਿੱਤਰ ਹੈ।

¶ ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।

ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।

ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।

ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।

¶ ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।

ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।