TSK

TSK · ਲੇਵੀਆਂ 21:7

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।

¶ ਜਦ ਕੋਈ ਪੁਰਖ ਕਿਸੇ ਇਸਤਰੀ ਨਾਲ ਵਿਆਹ ਕਰ ਲਵੇ ਅਤੇ ਬਾਅਦ ਵਿੱਚ ਉਹ ਉਸ ਤੋਂ ਪ੍ਰਸੰਨ ਨਾ ਹੋਵੇ ਕਿਉਂ ਜੋ ਉਹ ਨੇ ਉਸ ਵਿੱਚ ਬੇਸ਼ਰਮੀ ਦੀ ਕੋਈ ਗੱਲ ਵੇਖੀ ਤਾਂ ਉਹ ਉਸ ਨੂੰ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਸ ਨੂੰ ਆਪਣੇ ਘਰੋਂ ਕੱਢ ਦੇਵੇ।

¶ ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।

ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।