TSK

TSK · ਲੇਵੀਆਂ 23:13

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ

¶ “ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।

¶ ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।

ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।

ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।

ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ।

¶ ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!