TSK

TSK · ਲੇਵੀਆਂ 25:21

Treasury of Scripture Knowledge references in ਪੰਜਾਬੀ IRV.

Back to passage

ਭਰਪੂਰੀ ਦੇ ਸੱਤ ਸਾਲਾਂ ਵਿੱਚ ਧਰਤੀ ਉੱਤੇ ਭਰਪੂਰ ਫ਼ਸਲ ਹੋਈ।

ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।

¶ ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।

ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ।

ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।