ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।
TSK
TSK · ਲੇਵੀਆਂ 26:39
Treasury of Scripture Knowledge references in ਪੰਜਾਬੀ IRV.
ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪੁਰਖਿਆਂ, ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।
ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ
ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।
ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।
ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।
¶ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ?
ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।
‹ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।›