ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ।
TSK
TSK · ਲੇਵੀਆਂ 3:2
Treasury of Scripture Knowledge references in ਪੰਜਾਬੀ IRV.
ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।
ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ।
ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।
ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।