ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।
TSK
TSK · ਲੇਵੀਆਂ 4:13
Treasury of Scripture Knowledge references in ਪੰਜਾਬੀ IRV.
ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।
ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।
ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।
ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।