TSK

TSK · ਲੇਵੀਆਂ 7:21

Treasury of Scripture Knowledge references in ਪੰਜਾਬੀ IRV.

Back to passage

ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ।

ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ।

ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।

ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

¶ ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।

¶ ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।

ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।

¶ ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,

¶ ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।

ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ,

ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਗਿੱਧ, ਮੱਛੀ ਮਾਰ,

ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?