TSK

TSK · ਲੇਵੀਆਂ 8:13

Treasury of Scripture Knowledge references in ਪੰਜਾਬੀ IRV.

Back to passage

ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ

ਤੂੰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ

ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।

ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l

ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।