TSK

TSK · ਲੂਕਾ 13:19

Treasury of Scripture Knowledge references in ਪੰਜਾਬੀ IRV.

Back to passage

ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।

ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।

¶ ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।

ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।

¶ ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।

ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

¶ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

¶ ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।

ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।

ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ।

ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।

ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ।

ਉਸ ਨੇ ਉਨ੍ਹਾਂ ਨੂੰ ਕਿਹਾ, ‹ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।›

ਪਰ ਪ੍ਰਭੂ ਨੇ ਆਖਿਆ, ‹ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।›

ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।

¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!