TSK

TSK · ਲੂਕਾ 13:27

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,

ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।

ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

‹ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?›

‹ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।›

ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।

ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।