TSK

TSK · ਲੂਕਾ 13:34

Treasury of Scripture Knowledge references in ਪੰਜਾਬੀ IRV.

Back to passage

ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,

ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”

ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ

ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।

ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।

ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।

ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।

ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,

¶ ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।

ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।

ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ

ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।

ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।

¶ ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।

‹ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।›

‹ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।›

‹ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।›

‹ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।›

ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।

ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!

ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।