ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ।
TSK
TSK · ਲੂਕਾ 14:21
Treasury of Scripture Knowledge references in ਪੰਜਾਬੀ IRV.
ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।
ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।
‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›
ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
‹ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।›
‹ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।›
¶ ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।
‹ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।›
¶ ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
ਯਿਸੂ ਨੇ ਆਖਿਆ, ‹“ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”›
ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
¶ ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
¶ ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।