TSK

TSK · ਲੂਕਾ 2:46

Treasury of Scripture Knowledge references in ਪੰਜਾਬੀ IRV.

Back to passage

ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਦੇ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ।

¶ ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।

¶ ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।

ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।

ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ