TSK

TSK · ਲੂਕਾ 2:49

Treasury of Scripture Knowledge references in ਪੰਜਾਬੀ IRV.

Back to passage

¶ ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹“ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।›

‹ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।›

‹ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।›