TSK

TSK · ਲੂਕਾ 2:52

Treasury of Scripture Knowledge references in ਪੰਜਾਬੀ IRV.

Back to passage

ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।