TSK

TSK · ਲੂਕਾ 2:7

Treasury of Scripture Knowledge references in ਪੰਜਾਬੀ IRV.

Back to passage

ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।

ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ।

ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।

ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

‹ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।›

ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।