ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।
TSK
TSK · ਲੂਕਾ 21:16
Treasury of Scripture Knowledge references in ਪੰਜਾਬੀ IRV.
ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।
‹ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।›
ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
¶ ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।