TSK

TSK · ਲੂਕਾ 21:22

Treasury of Scripture Knowledge references in ਪੰਜਾਬੀ IRV.

Back to passage

¶ ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,

ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ?

ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!

¶ ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।

ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।

ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।

ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।

¶ ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ।

ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ,

ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।

ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।