TSK

TSK · ਲੂਕਾ 21:6

Treasury of Scripture Knowledge references in ਪੰਜਾਬੀ IRV.

Back to passage

ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ

ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।

ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।

ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।

ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।

ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।

¶ ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!

ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ‹ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।›

‹ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।›