TSK

TSK · ਲੂਕਾ 22:21

Treasury of Scripture Knowledge references in ਪੰਜਾਬੀ IRV.

Back to passage

ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।›

‹“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।›

ਯਿਸੂ ਨੇ ਆਖਿਆ, ‹“ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”› ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।