ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
TSK
TSK · ਮਲਾਕੀ 2:4
Treasury of Scripture Knowledge references in ਪੰਜਾਬੀ IRV.
ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।
ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ।
¶ ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!
ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।
ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ।
‹ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।›