TSK

TSK · ਮਰਕੁਸ 1:20

Treasury of Scripture Knowledge references in ਪੰਜਾਬੀ IRV.

Back to passage

ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?

ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।

ਯਿਸੂ ਨੇ ਆਖਿਆ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।›

¶ ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।