TSK

TSK · ਮਰਕੁਸ 1:4

Treasury of Scripture Knowledge references in ਪੰਜਾਬੀ IRV.

Back to passage

¶ ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,

ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।

ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।

ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।