ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ।
TSK
TSK · ਮਰਕੁਸ 10:22
Treasury of Scripture Knowledge references in ਪੰਜਾਬੀ IRV.
¶ ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।
ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।
ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।
ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ।