TSK

TSK · ਮਰਕੁਸ 11:1

Treasury of Scripture Knowledge references in ਪੰਜਾਬੀ IRV.

Back to passage

ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ।

¶ ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,

¶ ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?

¶ ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।

ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ‹ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।›

¶ ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।

¶ ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।