TSK

TSK · ਮਰਕੁਸ 11:20

Treasury of Scripture Knowledge references in ਪੰਜਾਬੀ IRV.

Back to passage

ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।

ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?

¶ ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।

ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।

ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ‹ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ› ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।

ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।