TSK

TSK · ਮਰਕੁਸ 11:23

Treasury of Scripture Knowledge references in ਪੰਜਾਬੀ IRV.

Back to passage

¶ ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।›

‹ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।›

ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।

¶ ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।