TSK

TSK · ਮਰਕੁਸ 12:29

Treasury of Scripture Knowledge references in ਪੰਜਾਬੀ IRV.

Back to passage

¶ ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।

ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।

‹ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।›

ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।

ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।

ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।