TSK

TSK · ਮਰਕੁਸ 12:40

Treasury of Scripture Knowledge references in ਪੰਜਾਬੀ IRV.

Back to passage

ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।

‹ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।›

¶ ‹ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।›

‹ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?›

‹ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l›