ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।
TSK
TSK · ਮਰਕੁਸ 13:2
Treasury of Scripture Knowledge references in ਪੰਜਾਬੀ IRV.
ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l
ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ‹ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।›
‹ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।›
ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।